30 C
New Delhi
Wednesday, August 26, 2026
HomeIndiaਬਿਹਾਰ 'ਚ ਹਾਈ ਅਲਰਟ: ਨੇਪਾਲ 'ਚ ਆਏ ਹੜ੍ਹਾਂ ਕਾਰਨ ਗੰਡਕ ਨਦੀ 'ਚ...

Related stories

ਕੀਨੀਆ ਵਿੱਚ ਸਫ਼ਾਰੀ ਹੈਲੀਕਾਪਟਰ ਹਾਦਸਾਗ੍ਰਸਤ: ਇਕੁਆਡੋਰ ਦੇ ਖੁਫੀਆ ਮੁਖੀ ਸਮੇਤ ਸਾਰੇ 7 ਲੋਕਾਂ ਦੀ ਮੌਤ

ਮਾਊਂਟ ਓਲੋਲੋਕਵੇ ਨੇੜੇ ਵਾਪਰਿਆ ਦਰਦਨਾਕ ਹਾਦਸਾ ਉੱਤਰੀ ਕੀਨੀਆ ਵਿੱਚ ਇੱਕ...

ਬਿਹਾਰ ‘ਚ ਹਾਈ ਅਲਰਟ: ਨੇਪਾਲ ‘ਚ ਆਏ ਹੜ੍ਹਾਂ ਕਾਰਨ ਗੰਡਕ ਨਦੀ ‘ਚ ਭਾਰੀ ਉਛਾਲ ਦਾ ਖਤਰਾ

Date:

ਨੇਪਾਲ ‘ਚ ਆਏ ਹੜ੍ਹਾਂ ਤੋਂ ਬਾਅਦ ਬਿਹਾਰ ‘ਚ ਐਮਰਜੈਂਸੀ ਅਲਰਟ ਜਾਰੀ

ਨੇਪਾਲ ਦੇ ਪਹਾੜੀ ਖੇਤਰਾਂ ਵਿੱਚ ਹੋਈ ਭਾਰੀ ਬਾਰਿਸ਼ ਅਤੇ ਅਚਾਨਕ ਆਏ ਹੜ੍ਹਾਂ ਤੋਂ ਬਾਅਦ ਬਿਹਾਰ ਵਿੱਚ ਸਥਿਤੀ ਗੰਭੀਰ ਬਣ ਗਈ ਹੈ। ਗੰਡਕ ਨਦੀ ਦੇ ਪਾਣੀ ਦੇ ਪੱਧਰ ਵਿੱਚ ਤੇਜ਼ੀ ਨਾਲ ਵਾਧਾ ਹੋਣ ਦੇ ਖਤਰੇ ਨੂੰ ਦੇਖਦਿਆਂ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਬਿਹਾਰ ਦੇ ਉਪ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਆਫ਼ਤ ਪ੍ਰਬੰਧਨ ਵਿਭਾਗ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਅਤੇ ਨਦੀ ਦੇ ਪਾਣੀ ਦੇ ਪੱਧਰ ‘ਤੇ ਲਗਾਤਾਰ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ।

3 ਮੀਟਰ ਉੱਚੀ ਹੜ੍ਹ ਦੀ ਲਹਿਰ ਹੇਠਲੇ ਇਲਾਕਿਆਂ ਲਈ ਬਣੀ ਖਤਰਾ

ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਨੇਪਾਲ ਵੱਲੋਂ ਆ ਰਹੇ ਪਾਣੀ ਕਾਰਨ ਗੰਡਕ ਨਦੀ ਵਿੱਚ ਲਗਭਗ 3 ਮੀਟਰ ਤੱਕ ਉੱਚੀ ਹੜ੍ਹ ਦੀ ਲਹਿਰ ਆ ਸਕਦੀ ਹੈ। ਇਹ ਹੜ੍ਹ ਦੀ ਲਹਿਰ ਹੇਠਲੇ ਇਲਾਕਿਆਂ, ਪਿੰਡਾਂ ਅਤੇ ਖੇਤੀਬਾੜੀ ਵਾਲੀ ਜ਼ਮੀਨ ਨੂੰ ਭਾਰੀ ਨੁਕਸਾਨ ਪਹੁੰਚਾ ਸਕਦੀ ਹੈ। ਪ੍ਰਸ਼ਾਸਨ ਵਲੋਂ ਨਦੀ ਦੇ ਕਿਨਾਰਿਆਂ ਅਤੇ ਬੰਨ੍ਹਾਂ ਦੀ ਚੌਕਸੀ ਵਧਾ ਦਿੱਤੀ ਗਈ ਹੈ ਤਾਂ ਜੋ ਪਾਣੀ ਦੇ ਤੇਜ਼ ਵਹਾਅ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ।

ਛੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਨਿਗਰਾਨੀ ਦੇ ਆਦੇਸ਼

ਹੜ੍ਹ ਦੇ ਖਤਰੇ ਨੂੰ ਦੇਖਦਿਆਂ ਸੂਬਾ ਸਰਕਾਰ ਨੇ ਛੇ ਮੁੱਖ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਨਿਗਰਾਨੀ ਦੇ ਹੁਕਮ ਦਿੱਤੇ ਹਨ। ਪੱਛਮੀ ਚੰਪਾਰਨ, ਪੂਰਬੀ ਚੰਪਾਰਨ, ਗੋਪਾਲਗੰਜ, ਸਾਰਨ, ਮੁਜ਼ੱਫਰਪੁਰ ਅਤੇ ਵੈਸ਼ਾਲੀ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਲਗਾਤਾਰ ਮੁਸਤੈਦ ਰਹਿਣ ਲਈ ਕਿਹਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਬੰਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

NDRF ਅਤੇ SDRF ਟੀਮਾਂ ਤੈਨਾਤ

ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਰਾਸ਼ਟਰੀ ਆਫ਼ਤ ਰਿਸਪਾਂਸ ਫੋਰਸ (NDRF) ਅਤੇ ਰਾਜ ਆਫ਼ਤ ਰਿਸਪਾਂਸ ਫੋਰਸ (SDRF) ਦੀਆਂ ਟੀਮਾਂ ਨੂੰ ਤੁਰੰਤ ਪ੍ਰਭਾਵ ਨਾਲ ਤਾਇਨਾਤ ਕੀਤਾ ਗਿਆ ਹੈ। ਇਹ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਲਈ ਜ਼ਰੂਰੀ ਸਾਮਾਨ ਅਤੇ ਕਿਸ਼ਤੀਆਂ ਨਾਲ ਲੈਸ ਹਨ। ਪ੍ਰਸ਼ਾਸਨ ਵਲੋਂ 24 ਘੰਟੇ ਕੰਟਰੋਲ ਰੂਮ ਚਲਾਏ ਜਾ ਰਹੇ ਹਨ।

ਜਨਤਾ ਲਈ ਚੇਤਾਵਨੀ ਅਤੇ ਸੁਰੱਖਿਆ ਦੇ ਉਪਾਅ

ਸੰਵੇਦਨਸ਼ੀਲ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਾਊਡਸਪੀਕਰਾਂ ਰਾਹੀਂ ਆਮ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਹਾ ਹੈ। ਨਦੀ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਸਲਾਹ ਦਿੱਤੀ ਜਾ ਰਹੀ ਹੈ। ਪ੍ਰਸ਼ਾਸਨ ਨਾਗਰਿਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕ ਰਿਹਾ ਹੈ।

spot_img

Subscribe

- Never miss a story with notifications

- Gain full access to our premium content

- Browse free from up to 5 devices at once

Latest stories