29 C
New Delhi
Wednesday, September 16, 2026
HomePunjabਪੰਜਾਬ 'ਚ ਹਾਈਵੇਅ 'ਤੇ ਭਿਆਨਕ ਹਾਦਸਾ: ਜ਼ੀਰਾ ਨੇੜੇ ਕਾਰ ਅਤੇ ਸਕੋਰਪੀਓ ਦੀ...

Related stories

ਪੰਜਾਬ ‘ਚ ਹਾਈਵੇਅ ‘ਤੇ ਭਿਆਨਕ ਹਾਦਸਾ: ਜ਼ੀਰਾ ਨੇੜੇ ਕਾਰ ਅਤੇ ਸਕੋਰਪੀਓ ਦੀ ਟੱਕਰ ‘ਚ ਅਧਿਆਪਕ ਅਤੇ ਵਿਦਿਆਰਥੀ ਦੀ ਮੌਤ

Date:

ਜ਼ੀਰਾ-ਕੋਟ ਈਸੇ ਖਾਂ ਮੁੱਖ ਮਾਰਗ ‘ਤੇ ਪੈਂਦੇ ਪਿੰਡ ਤਲਵੰਡੀ ਜੱਲੇ ਖਾਂ ਨੇੜੇ ਵਾਪਰੇ ਇੱਕ ਰੂਹ ਕੰਬਾਊ ਸੜਕ ਹਾਦਸੇ ਵਿੱਚ ਇੱਕ ਅਧਿਆਪਕ ਅਤੇ ਖਿਡਾਰੀ ਵਿਦਿਆਰਥੀ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਤੇਜ਼ ਰਫ਼ਤਾਰ ਸਕੋਰਪੀਓ ਅਤੇ ਕਾਰ ਵਿਚਕਾਰ ਹੋਈ ਆਹਮੋ-ਸਾਹਮਣੀ ਭਿਆਨਕ ਟੱਕਰ ਕਾਰਨ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਦੋਵਾਂ ਦੀ ਮੌਕੇ ‘ਤੇ ਹੀ ਹਾਲਤ ਬੇਹੱਦ ਗੰਭੀਰ ਹੋ ਗਈ, ਜਿਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।

ਸਕੋਰਪੀਓ ਅਤੇ ਕਾਰ ਦੀ ਹੋਈ ਆਹਮੋ-ਸਾਹਮਣੀ ਟੱਕਰ

ਪ੍ਰਾਪਤ ਜਾਣਕਾਰੀ ਅਨੁਸਾਰ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਹਰਦਾਸਾ ਵਿਖੇ ਤਾਇਨਾਤ ਡੀ.ਪੀ.ਈ. ਅਧਿਆਪਕ ਗੁਰਵਿੰਦਰ ਸਿੰਘ ਵਾਸੀ ਮੋਗਾ ਆਪਣੀ ਕਾਰ (ਨੰਬਰ PB-29-AD-2821) ਵਿੱਚ ਆਪਣੇ ਸਕੂਲ ਦੇ ਵਿਦਿਆਰਥੀ ਅਭੈ ਪ੍ਰਤਾਪ ਸਿੰਘ ਔਲਖ ਨਾਲ ਕੋਟ ਈਸੇ ਖਾਂ ਵੱਲ ਜਾ ਰਹੇ ਸਨ। ਜਦੋਂ ਉਹ ਪਿੰਡ ਤਲਵੰਡੀ ਜੱਲੇ ਖਾਂ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਸਕੋਰਪੀਓ (ਨੰਬਰ PB-05-AU-2080) ਨੇ ਉਨ੍ਹਾਂ ਦੀ ਕਾਰ ਨੂੰ ਸਿੱਧੀ ਟੱਕਰ ਮਾਰ ਦਿੱਤੀ।

ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ ਖਿਡਾਰੀ ਅਭੈ ਪ੍ਰਤਾਪ

ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲਾ ਛੋਟੀ ਉਮਰ ਦਾ ਵਿਦਿਆਰਥੀ ਅਭੈ ਪ੍ਰਤਾਪ ਸਿੰਘ ਔਲਖ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਉਹ ਜੀਵਨ ਮੱਲ ਸਕੂਲ ਜ਼ੀਰਾ ਦਾ ਵਿਦਿਆਰਥੀ ਸੀ ਅਤੇ ਆਦਰਸ਼ ਸਕੂਲ ਹਰਦਾਸਾ ਵਿੱਚ ਅੰਡਰ-17 ਸੌਫਟਬਾਲ ਦਾ ਪ੍ਰਤਿਭਾਸ਼ਾਲੀ ਖਿਡਾਰੀ ਸੀ। ਘਟਨਾ ਵਾਲੇ ਦਿਨ ਉਹ ਸਕੂਲ ਵਿੱਚ ਖੇਡ ਅਭਿਆਸ ਕਰਨ ਤੋਂ ਬਾਅਦ ਆਪਣੇ ਡੀ.ਪੀ.ਈ. ਅਧਿਆਪਕ ਗੁਰਵਿੰਦਰ ਸਿੰਘ ਨਾਲ ਕਾਰ ਵਿੱਚ ਕੋਟ ਈਸੇ ਖਾਂ ਸਥਿਤ ਆਪਣੇ ਘਰ ਜਾ ਰਿਹਾ ਸੀ।

ਲੋਕਾਂ ਵੱਲੋਂ ਮਦਦ ਅਤੇ ਪੁਲਿਸ ਦੀ ਕਾਰਵਾਈ

ਹਾਦਸਾ ਵਾਪਰਦਿਆਂ ਹੀ ਆਸ-ਪਾਸ ਦੇ ਲੋਕ ਤੁਰੰਤ ਮੌਕੇ ‘ਤੇ ਇਕੱਠੇ ਹੋ ਗਏ ਅਤੇ ਦੋਵਾਂ ਨੂੰ ਗੱਡੀ ‘ਚੋਂ ਬਾਹਰ ਕੱਢ ਕੇ ਸਿਵਲ ਹਸਪਤਾਲ ਜ਼ੀਰਾ ਪਹੁੰਚਾਇਆ। ਹਸਪਤਾਲ ਪਹੁੰਚਣ ‘ਤੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਖ਼ਬਰ ਮਿਲਦਿਆਂ ਹੀ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਹਸਪਤਾਲ ਪਹੁੰਚੇ, ਜਿੱਥੇ ਚੀਕ-ਚਿਹਾੜਾ ਮੱਚ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਵਾਹਨਾਂ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਲਾਕੇ ਵਿੱਚ ਸੋਗ ਦੀ ਲਹਿਰ

ਇਸ ਦਰਦਨਾਕ ਹਾਦਸੇ ਦੀ ਖ਼ਬਰ ਫੈਲਦਿਆਂ ਹੀ ਜ਼ੀਰਾ, ਮੋਗਾ ਅਤੇ ਆਸ-ਪਾਸ ਦੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਸਕੂਲ ਪ੍ਰਬੰਧਕਾਂ, ਖਿਡਾਰੀਆਂ ਅਤੇ ਸਥਾਨਕ ਲੋਕਾਂ ਨੇ ਇੱਕ ਹੋਣਹਾਰ ਖਿਡਾਰੀ ਅਤੇ ਸਮਰਪਿਤ ਅਧਿਆਪਕ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

spot_img

Subscribe

- Never miss a story with notifications

- Gain full access to our premium content

- Browse free from up to 5 devices at once

Latest stories