31.4 C
New Delhi
Sunday, July 26, 2026
HomePunjabਖਾਲੜਾ ਕਤਲ ਕੇਸ 'ਚ ਵੱਡੀ ਖ਼ਬਰ: ਉਮਰ ਕੈਦ ਦੀ ਸਜ਼ਾ ਕੱਟ ਰਹੇ...

Related stories

ਗੇਲੈਕਸੀ ਅਨਪੈਕਡ ਤੋਂ ਪਹਿਲਾਂ ਸੈਮਸੰਗ ਦਾ ਵੱਡਾ ਝਟਕਾ: ਅਮਰੀਕਾ ‘ਚ 700 ਤੋਂ ਵੱਧ ਕਰਮਚਾਰੀਆਂ ਦੀ ਛਾਂਟੀ

ਟੈਕਸਾਸ ਹੈੱਡਕੁਆਰਟਰ ਬਦਲਣ ਦੌਰਾਨ ਵੱਡੀ ਛਾਂਟੀ ਸੈਮਸੰਗ ਇਲੈਕਟ੍ਰੋਨਿਕਸ ਅਮਰੀਕਾ (SEA)...

ਹੈਪੇਟਾਈਟਿਸ ਬੀ ਅਤੇ ਹੈਪੇਟਾਈਟਿਸ ਸੀ — ਭਰਮ, ਲੱਛਣ ਅਤੇ ਬਚਾਅ ਦੇ ਤਰੀਕੇ

ਹੈਪੇਟਾਈਟਿਸ ਬੀ ਅਤੇ ਹੈਪੇਟਾਈਟਿਸ ਸੀ ਨੂੰ ਸਮਝਣਾ ਵਾਇਰਲ ਹੈਪੇਟਾਈਟਿਸ ਦੁਨੀਆ...

ਡੋਨਾਲਡ ਟਰੰਪ ਨੇ ਕੈਨੇਡਾ ਦੀ ਸ਼ਰਾਬ, ਡੇਅਰੀ ਅਤੇ ਫਰਨੀਚਰ ‘ਤੇ ਨਵੇਂ ਟੈਰਿਫ ਲਗਾਉਣ ਦੀ ਦਿੱਤੀ ਚੇਤਾਵਨੀ

ਅਮਰੀਕਾ ਅਤੇ ਕੈਨੇਡਾ ਵਿਚਾਲੇ ਵਪਾਰਕ ਤਣਾਅ ਵਧਿਆ ਅਮਰੀਕਾ ਅਤੇ ਕੈਨੇਡਾ...

ਚੀਨ ਨੇ ਤਾਈਵਾਨ ਦੇ ਆਲੇ-ਦੁਆਲੇ ਸਮੁੰਦਰੀ ਕੋਸਟ ਗਾਰਡ ਦਬਾਅ ਵਧਾਇਆ, ਪ੍ਰਸ਼ਾਂਤ ਸਪਲਾਈ ਲਾਈਨਾਂ ਲਈ ਖ਼ਤਰਾ

ਤਾਈਵਾਨੀ ਪਾਣੀਆਂ ਨੇੜੇ ਸਮੁੰਦਰੀ ਗਤੀਵਿਧੀਆਂ ਵਿੱਚ ਵੱਡਾ ਵਾਧਾ ਤਾਈਵਾਨ ਦੀਆਂ...

ਖਾਲੜਾ ਕਤਲ ਕੇਸ ‘ਚ ਵੱਡੀ ਖ਼ਬਰ: ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ DSP ਜਸਪਾਲ ਸਿੰਘ ਦਾ ਥਹੁ-ਪਤਾ ਲਗਾਉਣ ਦੇ ਹੁਕਮ

Date:

ਨਾਭਾ ਜੇਲ੍ਹ ਪ੍ਰਸ਼ਾਸਨ ਨੇ ਪੁਲਿਸ ਵੈਰੀਫਿਕੇਸ਼ਨ ਕੀਤੀ ਸ਼ੁਰੂ

ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਨੂੰ ਅਗਵਾ ਕਰਨ ਅਤੇ ਕਤਲ ਕਰਨ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਡੀਐਸਪੀ (DSP) ਜਸਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਨਾਭਾ ਓਪਨ ਏਅਰ ਜੇਲ੍ਹ ਪ੍ਰਸ਼ਾਸਨ ਨੇ ਸਾਬਕਾ ਡੀਐਸਪੀ ਦਾ ਥਹੁ-ਪਤਾ ਲਗਾਉਣ ਲਈ ਹੁਸ਼ਿਆਰਪੁਰ ਅਤੇ ਜਲੰਧਰ ਪੁਲਿਸ ਨੂੰ ਵੈਰੀਫਿਕੇਸ਼ਨ (ਪੜਤਾਲ) ਦੇ ਹੁਕਮ ਜਾਰੀ ਕੀਤੇ ਹਨ। ਜਸਪਾਲ ਸਿੰਘ ਮਈ 2023 ਤੋਂ ਅਦਾਲਤ ਵੱਲੋਂ ਮਿਲੀ ਅੰਤਰਿਮ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਸੀ, ਪਰ ਹੁਣ ਉਸ ਦੇ ਮੌਜੂਦਾ ਟਿਕਾਣੇ ਬਾਰੇ ਕੋਈ ਪੁਖਤਾ ਜਾਣਕਾਰੀ ਨਾ ਹੋਣ ਕਾਰਨ ਪ੍ਰਸ਼ਾਸਨ ਚੌਕਸ ਹੋ ਗਿਆ ਹੈ।

ਫ਼ਿਲਮ ‘ਸਤਲੁਜ’ ਦੇ ਵਿਵਾਦ ਤੋਂ ਬਾਅਦ ਹਰਕਤ ਵਿੱਚ ਆਇਆ ਪ੍ਰਸ਼ਾਸਨ

ਇਹ ਮਾਮਲਾ ਉਸ ਵੇਲੇ ਦੁਬਾਰਾ ਸੁਰਖੀਆਂ ਵਿੱਚ ਆਇਆ ਜਦੋਂ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਓਟੀਟੀ (OTT) ਪਲੇਟਫਾਰਮ ਤੋਂ ਅਚਾਨਕ ਹਟਾ ਦਿੱਤਾ ਗਿਆ। ਫ਼ਿਲਮ ਨੂੰ ਲੈ ਕੇ ਚੱਲ ਰਹੇ ਦੇਸ਼-ਵਿਦੇਸ਼ ਦੇ ਵਿਵਾਦਾਂ ਦਰਮਿਆਨ ਪੰਜਾਬ ਪੁਲਿਸ ਅਤੇ ਜੇਲ੍ਹ ਵਿਭਾਗ ਨੇ ਇਸ ਇਤਿਹਾਸਕ ਕੇਸ ਦੇ ਮੁੱਖ ਦੋਸ਼ੀਆਂ ਦੀ ਮੌਜੂਦਾ ਸਥਿਤੀ ਦਾ ਰਿਵਿਊ ਕਰਨਾ ਸ਼ੁਰੂ ਕਰ ਦਿੱਤਾ। ਇਸੇ ਦੌਰਾਨ ਜਦੋਂ ਨਾਭਾ ਓਪਨ ਜੇਲ੍ਹ ਪ੍ਰਸ਼ਾਸਨ ਨੇ ਸਾਬਕਾ ਡੀਐਸਪੀ ਜਸਪਾਲ ਸਿੰਘ ਦੇ ਰਿਕਾਰਡ ਦੀ ਜਾਂਚ ਕੀਤੀ, ਤਾਂ ਪੁਲਿਸ ਨੂੰ ਉਸ ਦੇ ਪਤੇ ‘ਤੇ ਮੌਜੂਦਗੀ ਦੀ ਪੁਸ਼ਟੀ ਕਰਨ ਲਈ ਤੁਰੰਤ ਪੜਤਾਲ ਦੇ ਆਦੇਸ਼ ਦੇਣੇ ਪਏ।

ਸਾਲ 1995 ਦਾ ਜਸਵੰਤ ਸਿੰਘ ਖਾਲੜਾ ਅਗਵਾ ਅਤੇ ਕਤਲ ਕਾਂਡ

ਸ਼ਿਰੋਮਣੀ ਅਕਾਲੀ ਦਲ ਦੇ ਮਨੁੱਖੀ ਅਧਿਕਾਰ ਵਿੰਗ ਦੇ ਜਨਰਲ ਸਕੱਤਰ ਜਸਵੰਤ ਸਿੰਘ ਖਾਲੜਾ ਨੂੰ 6 ਸਤੰਬਰ 1995 ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰੋਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਅਗਵਾ ਕਰ ਲਿਆ ਗਿਆ ਸੀ। ਖਾਲੜਾ ਨੇ ਪੰਜਾਬ ਵਿੱਚ ਲਾਵਾਰਿਸ ਲਾਸ਼ਾਂ ਦੇ ਨਾਂ ‘ਤੇ ਹਜ਼ਾਰਾਂ ਸਿੱਖ ਨੌਜਵਾਨਾਂ ਦੇ ਗੈਰ-ਕਾਨੂੰਨੀ ਸੰਸਕਾਰ ਕੀਤੇ ਜਾਣ ਦਾ ਪਰਦਾਫਾਸ਼ ਕੀਤਾ ਸੀ। ਖਾਲੜਾ ਦੇ ਲਾਪਤਾ ਹੋਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਪਰਮਜੀਤ ਕੌਰ ਵੱਲੋਂ ਸੁਪਰੀਮ ਕੋਰਟ ਤੱਕ ਲੜੀ ਕਾਨੂੰਨੀ ਲੜਾਈ ਤੋਂ ਬਾਅਦ ਕੇਸ ਦੀ ਜਾਂਚ ਸੀਬੀਆਈ (CBI) ਨੂੰ ਸੌਂਪੀ ਗਈ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਖਾਲੜਾ ਨੂੰ ਝਬਾਲ ਥਾਣੇ ਵਿੱਚ ਰੱਖ ਕੇ ਤਸ਼ੱਦਦ ਕੀਤਾ ਗਿਆ, ਉੱਥੇ ਹੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਲਾਸ਼ ਹਰੀਕੇ ਪੱਤਣ ਨਹਿਰ ਵਿੱਚ ਸੁੱਟ ਦਿੱਤੀ ਗਈ।

ਅਦਾਲਤੀ ਫ਼ੈਸਲੇ ਅਤੇ ਮਈ 2023 ਦੀ ਜ਼ਮਾਨਤ

ਸਾਲ 2005 ਵਿੱਚ ਪਟਿਆਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਡੀਐਸਪੀ ਜਸਪਾਲ ਸਿੰਘ ਸਮੇਤ 6 ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਫ਼ੈਸਲੇ ਨੂੰ ਹਾਈ ਕੋਰਟ ਅਤੇ 2011 ਵਿੱਚ ਸੁਪਰੀਮ ਕੋਰਟ ਨੇ ਵੀ ਬਰਕਰਾਰ ਰੱਖਿਆ ਸੀ। ਜਸਪਾਲ ਸਿੰਘ ਨੇ ਆਪਣੀ ਸਜ਼ਾ ਦਾ ਵੱਡਾ ਹਿੱਸਾ ਨਾਭਾ ਓਪਨ ਜੇਲ੍ਹ ਵਿੱਚ ਕੱਟਿਆ। ਸਤੰਬਰ 2022 ਵਿੱਚ ਪੰਜਾਬ ਸਰਕਾਰ ਨੇ ਉਸ ਦੀ ਸਜ਼ਾ ਮੁਆਫ਼ੀ ਦਾ ਪ੍ਰਸਤਾਵ ਰਾਜਪਾਲ ਨੂੰ ਭੇਜਿਆ ਸੀ। ਰਾਜਪਾਲ ਵੱਲੋਂ ਫ਼ੈਸਲਾ ਲੇਟ ਹੋਣ ਕਾਰਨ, ਸੁਪਰੀਮ ਕੋਰਟ ਦੇ ਇੱਕ ਨਿਯਮ ਦਾ ਹਵਾਲਾ ਦਿੰਦੇ ਹੋਏ ਪਟਿਆਲਾ ਦੀ ਅਦਾਲਤ ਨੇ ਮਈ 2023 ਵਿੱਚ ਜਸਪਾਲ ਸਿੰਘ ਨੂੰ 1 ਲੱਖ ਰੁਪਏ ਦੇ ਬਾਂਡ ‘ਤੇ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ।

ਜਲੰਧਰ ਅਤੇ ਹੁਸ਼ਿਆਰਪੁਰ ਪੁਲਿਸ ਵੱਲੋਂ ਛਾਪੇਮਾਰੀ

ਨਾਭਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਕਿੰਦਰ ਸਿੰਘ ਨੇ ਦੱਸਿਆ ਕਿ ਹੁਣ ਸਥਾਨਕ ਪੁਲਿਸ ਰਾਹੀਂ ਸਾਬਕਾ ਅਧਿਕਾਰੀ ਦੀ ਵੈਰੀਫਿਕੇਸ਼ਨ ਕਰਵਾਈ ਜਾ ਰਹੀ ਹੈ। ਜਸਪਾਲ ਸਿੰਘ ਦਾ ਪੱਕਾ ਪਤਾ ਚੀਮਾ ਨਗਰ, ਜਲੰਧਰ ਦਰਜ ਹੈ, ਜਦਕਿ ਉਸ ਦਾ ਦੂਜਾ ਪਤਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮਾਝੀ ਦਾ ਹੈ। ਹੁਸ਼ਿਆਰਪੁਰ ਸਦਰ ਥਾਣੇ ਦੇ ਏਐਸਆਈ ਜਸਵਿੰਦਰ ਸਿੰਘ ਨੇ ਪੁਸ਼ਟੀ ਕੀਤੀ ਹੈ ਕਿ ਜੇਲ੍ਹ ਪ੍ਰਸ਼ਾਸਨ ਦੇ ਨਿਰਦੇਸ਼ਾਂ ‘ਤੇ ਸਾਬਕਾ ਡੀਐਸਪੀ ਦੀ ਭਾਲ ਅਤੇ ਵੈਰੀਫਿਕੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਉਹ ਆਪਣੀ ਜ਼ਮਾਨਤ ਦੀਆਂ ਸ਼ਰਤਾਂ ਮੁਤਾਬਕ ਨਿਰਧਾਰਿਤ ਪਤੇ ‘ਤੇ ਰਹਿ ਰਿਹਾ ਹੈ ਜਾਂ ਫ਼ਰਾਰ ਹੋ ਚੁੱਕਾ ਹੈ।

spot_img

Subscribe

- Never miss a story with notifications

- Gain full access to our premium content

- Browse free from up to 5 devices at once

Latest stories